
ਸਕੂਲ ਪ੍ਰਸ਼ਾਸਨ ਖਿਲਾਫ ਪ੍ਰਦਰਸ਼ਨ ਕਰ ਰਹੇ ਲੱਖਾ ਸਿਧਾਣਾ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਸਕੂਲ ਪ੍ਰਸ਼ਾਸਨ ਤੇ ਇਲਜ਼ਾਮ ਲੱਗ ਰਹੇ ਹਨ ਕਿ ਸਕੂਲ ਪ੍ਰਸ਼ਾਸਨ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ।ਇਨ੍ਹਾਂ ਇਲਜ਼ਾਮਾਂ ਨੂੰ ਲੈ ਕੇ ਪ੍ਰਦਸ਼ਨ ਕੀਤਾ ਜਾ ਰਿਹਾ ਸੀ ਜਿਸ ਦੇ ਚਲਦਿਆ ਲੱਖਾ ਸਿਧਾਣਾ ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ।
Other Content
ਦਰਅਸਲ, ਰਾਮਪੁਰਾ ਫੂਲ ਦੇ ਸਕੂਲ 'ਚ ਬੱਚਿਆਂ ਦੇ ਕੜਾ ਪਹਿਨਣ ਅਤੇ ਪੰਜਾਬੀ ਬੋਲੀ 'ਤੇ ਪਾਬੰਦੀ ਲਗਾਉਣ ਦੇ ਦੋਸ਼ ਲਗ ਰਹੇ ਹਨ। ਇਸ ਦੇ ਚਲਦਿਆ ਬੱਚਿਆ ਅਤੇ ਮਾਪਿਆਂ ਵੱਲੋਂ ਸਿਧਾਣਾ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਥੇ ਹੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ 'ਚ ਲਿਆ, ਜਿਸ ਦੀ ਵੀਡਿਓ ਵੀ ਵਾਇਰਲ ਹੋ ਰਹੀ ਹੈ।